ਕੋਲਕਾਤਾ ਬਲਾਤਕਾਰ-ਕਤਲ ਮਾਮਲਾ: ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਕਲਕੱਤਾ ਹਾਈ ਕੋਰਟ ਨੇ ਭ੍ਰਿਸ਼ਟਾਚਾਰ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਤੋਂ ਪਹਿਲਾਂ ਉਨ੍ਹਾਂ ਦਾ ਪੱਖ ਨਹੀਂ ਸੁਣਿਆ। ਘੋਸ਼ ਨੇ ਹਸਪਤਾਲ ‘ਚ ਬਲਾਤਕਾਰ ਦੀ ਘਟਨਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਜੋੜਨ ਵਾਲੀ ਹਾਈਕੋਰਟ ਦੀ ਟਿੱਪਣੀ ਨੂੰ ਵੀ ਹਟਾਉਣ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਇਸ ਪਟੀਸ਼ਨ ‘ਤੇ ਸ਼ੁੱਕਰਵਾਰ 6 ਸਤੰਬਰ ਨੂੰ ਸੁਣਵਾਈ ਕਰੇਗਾ।
ਇਹ ਵੀ ਪੜ੍ਹੋ: ਕੌਣ ਹਨ ਉਹ 8000 ਲੋਕ ਜੋ ਸਰਹੱਦ ਤੋੜ ਕੇ ਬੰਗਲਾਦੇਸ਼ ਵਿੱਚ ਦਾਖਲ ਹੋਏ, ਅੰਤਰਿਮ ਸਰਕਾਰ ਲਈ ਨਵਾਂ ਸੰਕਟ ਹੈ।