ਵਿਨੇਸ਼ ਫੋਗਾਟ: ਸਪੋਰਟਸ ਕੋਰਟ ਨੇ ਬੁੱਧਵਾਰ ਨੂੰ ਵਿਨੇਸ਼ ਦੀ 14 ਅਗਸਤ ਨੂੰ 100 ਗ੍ਰਾਮ ਜ਼ਿਆਦਾ ਵਜ਼ਨ ਹੋਣ ਕਾਰਨ ਮਹਿਲਾ 50 ਕਿਲੋਗ੍ਰਾਮ ਫਾਈਨਲ ਤੋਂ ਅਯੋਗ ਠਹਿਰਾਏ ਜਾਣ ਦੇ ਖਿਲਾਫ ਉਸ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਸੀ। ਇਸ ਕਾਰਨ ਉਸ ਦੀ ਸਿਲਵਰ ਮੈਡਲ ਜਿੱਤਣ ਦੀਆਂ ਉਮੀਦਾਂ ਖਤਮ ਹੋ ਗਈਆਂ।
ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਵੀ ਵਿਨੇਸ਼ ਦੇ ਸਮਰਥਨ ‘ਚ ਆ ਗਏ ਹਨ। ਉਸ ਨੇ ਕਿਹਾ ਹੈ ਕਿ ਵਿਨੇਸ਼ ਬਹਾਦਰ ਇੱਕ ਬੇਟੀ ਹੈ ਜੋ ਕੁਸ਼ਤੀ ਵਿੱਚ ਫਾਈਨਲ ਵਿੱਚ ਪਹੁੰਚੀ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਸੀ
ਪੈਰਿਸ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨੇ ਵੀਰਵਾਰ (15 ਅਗਸਤ) ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਇਸ ਵਾਰ ਪੈਰਿਸ ਓਲੰਪਿਕ ਵਿੱਚ ਭਾਰਤ ਨੇ 1 ਚਾਂਦੀ ਅਤੇ 5 ਕਾਂਸੀ ਦੇ ਤਗਮੇ ਜਿੱਤੇ ਸਨ। ਇਸ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਐਥਲੀਟਾਂ ਦੀ ਤਾਰੀਫ ਕੀਤੀ ਹੈ।