ਪਿਛਲੇ ਕੁਝ ਦਿਨਾਂ ਤੋਂ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ। ਇਸ ਪੋਸਟ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਹੁਣ ਭਾਰਤ ਵਿੱਚ ਬਜ਼ੁਰਗਾਂ ਨੂੰ ਇਨਕਮ ਟੈਕਸ ਨਹੀਂ ਦੇਣਾ ਪਵੇਗਾ। ਪੋਸਟ ਰਾਹੀਂ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਬਜ਼ੁਰਗਾਂ ਨੂੰ ਵੱਡਾ ਤੋਹਫਾ ਦੇ ਰਹੀ ਹੈ। ਹੁਣ 75 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸੀਨੀਅਰ ਨਾਗਰਿਕਾਂ ਨੂੰ ਦੇਸ਼ ਵਿੱਚ ਕੋਈ ਟੈਕਸ ਨਹੀਂ ਦੇਣਾ ਪਵੇਗਾ। ਜੇਕਰ ਤੁਹਾਨੂੰ ਵੀ ਇਹ ਮੈਸੇਜ ਜਾਂ ਪੋਸਟ ਮਿਲੀ ਹੈ ਤਾਂ ਇਹ ਖਬਰ ਤੁਹਾਡੇ ਲਈ ਅਹਿਮ ਹੈ। ਆਓ ਜਾਣਦੇ ਹਾਂ ਇਸ ‘ਚ ਕਿੰਨੀ ਸੱਚਾਈ ਹੈ।
ਕੀ ਕਿਹਾ ਸਰਕਾਰ ਨੇ
ਜਦੋਂ ਇਹ ਪੋਸਟ ਸੋਸ਼ਲ ਮੀਡੀਆ ‘ਤੇ ਜ਼ਿਆਦਾ ਵਾਇਰਲ ਹੋਣ ਲੱਗੀ। ਪੀਆਈਬੀ ਨੂੰ ਇਸ ਮਾਮਲੇ ਵਿੱਚ ਸਪੱਸ਼ਟੀਕਰਨ ਜਾਰੀ ਕਰਨਾ ਪਿਆ। ਪੀਆਈਬੀ ਨੇ ਇਸ ਮਾਮਲੇ ਵਿੱਚ ਕਿਹਾ ਕਿ ਸੀਨੀਅਰ ਸਿਟੀਜ਼ਨਾਂ ਬਾਰੇ ਕੀਤਾ ਗਿਆ ਇਹ ਦਾਅਵਾ ਪੂਰੀ ਤਰ੍ਹਾਂ ਫਰਜ਼ੀ ਹੈ। ਪੀਆਈਬੀ ਨੇ ਕਿਹਾ ਹੈ ਕਿ ਇਸ ਅਫਵਾਹ ‘ਤੇ ਵਿਸ਼ਵਾਸ ਨਾ ਕਰੋ, ਕਿਉਂਕਿ ਸਰਕਾਰ ਵੱਲੋਂ ਅਜਿਹਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਸਰਕਾਰ ਦੁਆਰਾ ਕਈ ਯੋਜਨਾਵਾਂ ਬਣਾਈਆਂ ਗਈਆਂ ਹਨ, ਪਰ ਉਨ੍ਹਾਂ ਵਿੱਚੋਂ ਕਿਸੇ ਵਿੱਚ ਵੀ ਅਜਿਹਾ ਕੁਝ ਨਹੀਂ ਹੈ ਜੋ ਇਸ ਵਾਇਰਲ ਸੰਦੇਸ਼ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ
ਭਾਰਤ ਵਿੱਚ ਸੀਨੀਅਰ ਨਾਗਰਿਕਾਂ ਲਈ ਟੈਕਸ ਦੀਆਂ ਦੋ ਸ਼੍ਰੇਣੀਆਂ ਹਨ। ਇਸ ਵਿੱਚ ਪਹਿਲੀ ਸ਼੍ਰੇਣੀ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਹੈ। ਜੇਕਰ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ ਵਿਅਕਤੀ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੱਕ ਹੈ, ਤਾਂ ਉਸ ਨੂੰ ਕੋਈ ਟੈਕਸ ਦੇਣ ਦੀ ਲੋੜ ਨਹੀਂ ਹੈ। ਇਸ ਦੇ ਨਾਲ ਹੀ, ਜੇਕਰ ਕੋਈ ਬਜ਼ੁਰਗ ਵਿਅਕਤੀ 80 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਹੈ, ਤਾਂ ਉਸਨੂੰ 5 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ‘ਤੇ ਕੋਈ ਟੈਕਸ ਨਹੀਂ ਦੇਣਾ ਪਵੇਗਾ।
ਇਹ ਵੀ ਪੜ੍ਹੋ: ਆਟੋ ਕਲੇਮ ਸੈਟਲਮੈਂਟ ਸਹੂਲਤ ਹੁਣ 1 ਲੱਖ ਰੁਪਏ ਤੱਕ ਲਾਗੂ, EPFO ਨੇ ਕਈ ਹੋਰ ਮਾਮਲਿਆਂ ‘ਤੇ ਦਿੱਤੀ ਵੱਡੀ ਜਾਣਕਾਰੀ