ਜੇਲ ‘ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਫਿਰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਵਾਰ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ NAB ਨੇ ਤੋਸ਼ਾਖਾਨਾ ਭ੍ਰਿਸ਼ਟਾਚਾਰ ਦੇ ਇੱਕ ਨਵੇਂ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਇਮਰਾਨ ਖਾਨ ਅਤੇ ਉਸ ਦੀ ਪਤਨੀ ਨੂੰ ਅਦਾਲਤ ਨੇ ਅੱਜ ਯਾਨੀ 13 ਜੁਲਾਈ 2024 ਨੂੰ ਇਦਤ ਕੇਸ ਵਿੱਚ ਬਰੀ ਕਰ ਦਿੱਤਾ ਸੀ।
ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਪਾਰਟੀ ਦੇ ਸੰਸਥਾਪਕ ਨੂੰ ਐੱਨਏਬੀ ਅਧਿਕਾਰੀ ਮੋਹਸਿਨ ਹਾਰੂਨ ਦੀ ਅਗਵਾਈ ਹੇਠ ਅਦਿਆਲਾ ਜੇਲ ‘ਚ ਫਿਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਤੋਸ਼ਾਖਾਨਾ ਦੀ ਦੂਜੀ ਜਾਂਚ ‘ਚ ਇਮਰਾਨ ਖਾਨ ‘ਤੇ ਕਥਿਤ ਤੌਰ ‘ਤੇ ਗੈਰ-ਕਾਨੂੰਨੀ ਤੌਰ ‘ਤੇ ਮਹਿੰਗੀਆਂ ਘੜੀਆਂ, ਗਹਿਣੇ ਅਤੇ ਹੋਰ ਤੋਹਫੇ ਰੱਖਣ ਅਤੇ ਵੇਚਣ ਦਾ ਦੋਸ਼ ਲਗਾਇਆ ਗਿਆ ਹੈ।
ਪਾਕਿਸਤਾਨੀ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਬੁਸ਼ਰਾ ਬੀਬੀ ਨੂੰ ਕਥਿਤ ਤੌਰ ‘ਤੇ ਅਧਿਕਾਰੀਆਂ ਨਾਲ ਸਹਿਯੋਗ ਨਾ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਾਲ ਮਈ ‘ਚ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਖਿਲਾਫ ਤੋਸ਼ਾਖਾਨੇ ਦੀ ਦੁਰਵਰਤੋਂ ਦਾ ਨਵਾਂ ਮਾਮਲਾ ਸਾਹਮਣੇ ਆਇਆ ਸੀ।