ਲੋਕ ਸਭਾ ਚੋਣ ਨਤੀਜੇ 2024: ਲੋਕ ਸਭਾ ਚੋਣਾਂ 2024 ਦੇ ਰੁਝਾਨਾਂ ਮੁਤਾਬਕ ਐਨਡੀਏ ਗਠਜੋੜ ਨੂੰ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ। ਇਸ ਸਬੰਧੀ ਭਾਜਪਾ ਸਰਗਰਮ ਹੋ ਗਈ ਹੈ ਅਤੇ ਭਲਕੇ ਦਿੱਲੀ ਵਿੱਚ ਐਨਡੀਏ ਗਠਜੋੜ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਏਕਨਾਥ ਸ਼ਿੰਦੇ ਸ਼ਿਵ ਸੈਨਾ ਅਤੇ ਅਜੀਤ ਪਵਾਰ ਦੀ ਐਨਸੀਪੀ ਵੀ ਸ਼ਾਮਲ ਹੋਵੇਗੀ।
ਜਦਕਿ ਪ੍ਰਧਾਨ ਮੰਤਰੀ ਸ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟੀਡੀਪੀ ਮੁਖੀ ਚੰਦਰਬਾਬੂ ਨਾਇਡੂ ਨਾਲ ਵੀ ਗੱਲ ਕੀਤੀ ਹੈ। ਇਸ ਤੋਂ ਇਲਾਵਾ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸੋਮਵਾਰ (03 ਜੂਨ) ਨੂੰ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ ਸੀ।