ਯੂਨੀਫਾਈਡ ਪੈਨਸ਼ਨ ਸਕੀਮ: ਕੇਂਦਰ ਦੀ ਮੋਦੀ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਨਵੀਂ ਪੈਨਸ਼ਨ ਸਕੀਮ ਵਿੱਚ ਸੁਧਾਰਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੇ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਵੀਂ ਪੈਨਸ਼ਨ ਸਕੀਮ ਵਿੱਚ ਸੁਧਾਰ ਕਰਨ ਲਈ ਸੋਮਨਾਥ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਕਮੇਟੀ ਨੇ ਵਿਸਥਾਰਤ ਚਰਚਾ ਤੋਂ ਬਾਅਦ ਰਿਪੋਰਟ ਪੇਸ਼ ਕੀਤੀ।