ਕੇਰਲ ਅਤੇ ਮਹੇ ‘ਚ 1 ਤੋਂ 3 ਨਵੰਬਰ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਓਡੀਸ਼ਾ ਅਤੇ ਤਾਮਿਲਨਾਡੂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਦਰਜ ਕੀਤਾ ਗਿਆ।
IMD ਨੇ ਅਗਲੇ 24 ਘੰਟਿਆਂ ਦੌਰਾਨ ਮੁੰਬਈ ਸ਼ਹਿਰ ਅਤੇ ਇਸ ਦੇ ਬਾਹਰੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਜਾਂ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। IMD ਨੇ ਬੁੱਧਵਾਰ ਤੋਂ ਸ਼ੁੱਕਰਵਾਰ ਤੱਕ ਰਾਏਗੜ੍ਹ ਅਤੇ ਰਤਨਾਗਿਰੀ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਮੁਤਾਬਕ ਪ੍ਰਯਾਗਰਾਜ ਅਤੇ ਵਾਰਾਣਸੀ ਸਮੇਤ ਕਈ ਜ਼ਿਲਿਆਂ ‘ਚ ਅਗਲੇ 24 ਘੰਟਿਆਂ ਦੌਰਾਨ ਹਲਕੀ ਬਾਰਿਸ਼ ਨਾਲ ਠੰਡ ਵਧਣ ਦੀ ਸੰਭਾਵਨਾ ਹੈ। ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ ਦੀਵਾਲੀ ਦੇ ਨਾਲ ਹੀ ਠੰਡ ਆ ਸਕਦੀ ਹੈ।
ਦੇਸ਼ ਦੀ ਰਾਜਧਾਨੀ ਦਿੱਲੀ ਦੀ ਹਵਾ ਅਜੇ ਵੀ ਜ਼ਹਿਰੀਲੀ ਬਣੀ ਹੋਈ ਹੈ। ਦਿੱਲੀ ਦਾ AQI 431 ਹੋਣ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਦਿੱਲੀ ‘ਚ ਸਵੇਰ ਅਤੇ ਸ਼ਾਮ ਨੂੰ ਹਲਕੀ ਠੰਡ ਮਹਿਸੂਸ ਕੀਤੀ ਜਾ ਰਹੀ ਹੈ।
ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਦੀਵਾਲੀ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, ਦੀਵਾਲੀ (31 ਅਕਤੂਬਰ 2024) ਤੱਕ ਮੁੰਗੇਰ, ਖਗੜੀਆ, ਭਾਗਲਪੁਰ, ਬਾਂਕਾ, ਜਮੁਈ ਦੇ ਕੁਝ ਸਥਾਨਾਂ ‘ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
ਆਈਐਮਡੀ ਦੇ ਅਨੁਸਾਰ, 30 ਅਤੇ 31 ਅਕਤੂਬਰ 2024 ਦੌਰਾਨ ਗੋਆ, ਮੱਧ ਮਹਾਰਾਸ਼ਟਰ, ਮਰਾਠਵਾੜਾ, ਪੂਰਬੀ ਮੱਧ ਪ੍ਰਦੇਸ਼, ਤਾਮਿਲਨਾਡੂ, ਪੁਡੂਚੇਰੀ, ਕੇਰਲ, ਛੱਤੀਸਗੜ੍ਹ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਵੱਖ-ਵੱਖ ਥਾਵਾਂ ‘ਤੇ ਬਿਜਲੀ ਦੇ ਨਾਲ-ਨਾਲ ਤੂਫ਼ਾਨ ਦੀ ਸੰਭਾਵਨਾ ਹੈ।
ਪ੍ਰਕਾਸ਼ਿਤ : 30 ਅਕਤੂਬਰ 2024 04:55 PM (IST)