ਲੋਕ ਸਭਾ ਚੋਣ ਨਤੀਜੇ 2024: ਲੋਕ ਸਭਾ ਚੋਣਾਂ 2024 ਦੇ ਨਤੀਜੇ ਲਗਭਗ ਸਾਫ਼ ਹਨ। ਭਾਜਪਾ ਦੀ ਅਗਵਾਈ ਵਾਲੀ ਐਨਡੀਏ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਉਣ ਜਾ ਰਹੀ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਲੋਕ ਸਭਾ ਸੀਟ ਤੋਂ ਜਿੱਤਣ ਤੋਂ ਬਾਅਦ ਸੰਸਦੀ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ।
ਪੀ.ਐੱਮ ਨਰਿੰਦਰ ਮੋਦੀ ਨੇ ਕਿਹਾ, ”ਬਾਬਾ ਵਿਸ਼ਵਨਾਥ ਦੇ ਆਸ਼ੀਰਵਾਦ ਨਾਲ ਕਾਸ਼ੀ ਦੇ ਸਤਿਕਾਰਯੋਗ ਵੋਟਰਾਂ ਨੇ ਮੈਨੂੰ ਲਗਾਤਾਰ ਤੀਜੀ ਵਾਰ ਆਪਣਾ ਸੰਸਦ ਮੈਂਬਰ ਚੁਣਿਆ ਹੈ। ਇਹ ਕਾਸ਼ੀ ਦੇ ਲੱਖਾਂ ਵੋਟਰਾਂ ਦੇ ਭਰੋਸੇ ਦੀ ਜਿੱਤ ਹੈ। ਇਸ ਜਿੱਤ ਲਈ ਮੈਂ ਕਾਸ਼ੀ ਦੇ ਪਰਿਵਾਰ ਦੇ ਹਰ ਮੈਂਬਰ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ ਕਿ ਕਾਸ਼ੀ ਦੀ ਵਿਕਾਸ ਯਾਤਰਾ ਭਵਿੱਖ ਵਿੱਚ ਹੋਰ ਤੇਜ਼ ਰਫ਼ਤਾਰ ਨਾਲ ਅੱਗੇ ਵਧੇਗੀ।
‘ਭ੍ਰਿਸ਼ਟਾਚਾਰ ‘ਤੇ ਹਮਲਾ ਕਰਨਾ ਪਵੇਗਾ’
ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਭਾਜਪਾ ਹੈੱਡਕੁਆਰਟਰ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ 21ਵੀਂ ਸਦੀ ਦੇ ਭਾਰਤ ਨੇ ਅੱਗੇ ਵਧਣਾ ਹੈ ਤਾਂ ਭ੍ਰਿਸ਼ਟਾਚਾਰ ‘ਤੇ ਤਿੱਖਾ ਹਮਲਾ ਕਰਨਾ ਹੋਵੇਗਾ। ਡਿਜੀਟਲ ਇੰਡੀਆ ਅਤੇ ਤਕਨਾਲੋਜੀ ਨੇ ਭ੍ਰਿਸ਼ਟਾਚਾਰ ਦੇ ਕਈ ਰਾਹ ਬੰਦ ਕਰ ਦਿੱਤੇ ਹਨ। ਇਹ ਵੀ ਸੱਚ ਹੈ ਕਿ ਇਸ ਵਿਰੁੱਧ ਲੜਾਈ ਦਿਨੋ-ਦਿਨ ਔਖੀ ਹੁੰਦੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜਦੋਂ ਸਿਆਸੀ ਲਾਹੇ ਲਈ ਭ੍ਰਿਸ਼ਟਾਚਾਰ ਨੂੰ ਵਡਿਆਇਆ ਜਾਣਾ ਸ਼ੁਰੂ ਹੋ ਜਾਂਦਾ ਹੈ ਅਤੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਟੱਪ ਜਾਂਦੀਆਂ ਹਨ। ਫਿਰ ਭ੍ਰਿਸ਼ਟਾਚਾਰ ਨੂੰ ਬਹੁਤ ਬਲ ਮਿਲਦਾ ਹੈ, ਇਸ ਲਈ ਤੀਜੇ ਕਾਰਜਕਾਲ ਵਿੱਚ ਐਨਡੀਏ ਸਰਕਾਰ ਦਾ ਪੂਰਾ ਜ਼ੋਰ ਹਰ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ’ਤੇ ਲੱਗੇਗਾ।
ਐਨਡੀਏ ਨੂੰ ਬਹੁਮਤ ਮਿਲਿਆ ਹੈ
ਚੋਣ ਕਮਿਸ਼ਨ ਦੀ ਵੈੱਬਸਾਈਟ ਮੁਤਾਬਕ ਭਾਜਪਾ ਨੇ 231 ਸੀਟਾਂ ਜਿੱਤੀਆਂ ਹਨ। ਇਸ ਦੇ ਨਾਲ ਹੀ ਪਾਰਟੀ 9 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਕਾਂਗਰਸ ਨੇ 89 ਸੀਟਾਂ ਜਿੱਤੀਆਂ ਹਨ ਅਤੇ 10 ਸੀਟਾਂ ‘ਤੇ ਅੱਗੇ ਹੈ। ਸਮਾਜਵਾਦੀ ਪਾਰਟੀ ਨੇ 36 ਸੀਟਾਂ ਜਿੱਤੀਆਂ ਹਨ ਅਤੇ 1 ਸੀਟ ‘ਤੇ ਅੱਗੇ ਹੈ। ਟੀਐਮਸੀ ਨੇ 29 ਸੀਟਾਂ ਜਿੱਤੀਆਂ ਹਨ। ਹੁਣ ਤੱਕ ਕੁੱਲ 507 ਸੀਟਾਂ ਲਈ ਨਤੀਜੇ ਐਲਾਨੇ ਜਾ ਚੁੱਕੇ ਹਨ। ਇਸ ਦੇ ਨਾਲ ਹੀ 36 ਸੀਟਾਂ ਦੇ ਨਤੀਜੇ ਆਉਣੇ ਬਾਕੀ ਹਨ।
ਇਹ ਵੀ ਪੜ੍ਹੋ: