ਸੀਤਾਰਾਮ ਯੇਚੁਰੀ ਦੀ ਸਿਹਤ: ਮਾਰਕਸਵਾਦੀ ਕਮਿਊਨਿਸਟ ਪਾਰਟੀ (ਸੀਪੀਆਈ-ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਹੀ ਦਿੱਲੀ ਦੇ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ। ਹੁਣ ਸਾਹ ਲੈਣ ‘ਚ ਤਕਲੀਫ ਹੋਣ ਤੋਂ ਬਾਅਦ ਉਨ੍ਹਾਂ ਨੂੰ ਆਈਸੀਯੂ ‘ਚ ਭਰਤੀ ਕਰਵਾਇਆ ਗਿਆ ਹੈ। ਡਾਕਟਰਾਂ ਦੀ ਟੀਮ ਉਸ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਹੈ।
ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 72 ਸਾਲਾ ਸੀਪੀਆਈ-ਐਮ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੂੰ ਸਾਹ ਦੀ ਨਾਲੀ ਦੀ ਲਾਗ ਹੋ ਗਈ ਹੈ। ਜਿਸ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਹੈ। ਇਸ ਸਮੇਂ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੱਸ ਦਈਏ ਕਿ 19 ਅਗਸਤ ਨੂੰ ਛਾਤੀ ‘ਚ ਇਨਫੈਕਸ਼ਨ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ।
ਕਾਮਰੇਡ ਸੀਤਾਰਾਮ ਯੇਚੁਰੀ ਦੀ ਸਿਹਤ pic.twitter.com/NDPl8HE8K0
– ਸੀਪੀਆਈ (ਐਮ) (@cpimspeak) ਸਤੰਬਰ 10, 2024