ਰਾਹੁਲ ਗਾਂਧੀ ਨੇ ਹਾਥਰਸ ਭਗਦੜ ਪੀੜਤਾਂ ਨਾਲ ਕੀਤੀ ਮੁਲਾਕਾਤ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ (5 ਜੁਲਾਈ) ਨੂੰ ਹਾਥਰਸ ਹਾਦਸੇ ਦੇ ਪੀੜਤਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਹੈ ਕਿ ਮੈਂ ਇਸ ਮੁੱਦੇ ਦਾ ਸਿਆਸੀਕਰਨ ਨਹੀਂ ਕਰਨਾ ਚਾਹੁੰਦਾ। ਸਿਸਟਮ ਵਿਚ ਖਾਮੀਆਂ ਦੇਖੀਆਂ ਗਈਆਂ ਹਨ। ਪੀੜਤ ਪਰਿਵਾਰ ਬਹੁਤ ਗਰੀਬ ਹਨ, ਇਸ ਲਈ ਉਨ੍ਹਾਂ ਨੂੰ ਹੋਰ ਮੁਆਵਜ਼ਾ ਮਿਲਣਾ ਚਾਹੀਦਾ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਘਟਨਾ ਵਾਲੀ ਥਾਂ ’ਤੇ ਪੁਲੀਸ ਪ੍ਰਬੰਧ ਪੁਖਤਾ ਨਹੀਂ ਸਨ।