ਅਰਵਿੰਦ ਕੇਜਰੀਵਾਲ ਦੀ ਜ਼ਮਾਨਤ: ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝਟਕਾ ਲੱਗਾ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ਨੇ ਕਿਹਾ ਕਿ ਸੁਣਵਾਈ ਤੱਕ ਹੇਠਲੀ ਅਦਾਲਤ ਦੇ ਹੁਕਮ ‘ਤੇ ਰੋਕ ਰਹੇਗੀ। ਯਾਨੀ ਕੇਜਰੀਵਾਲ ਉਦੋਂ ਤੱਕ ਤਿਹਾੜ ਜੇਲ੍ਹ ਤੋਂ ਰਿਹਾਅ ਨਹੀਂ ਹੋਣਗੇ, ਜਦੋਂ ਤੱਕ ਹਾਈਕੋਰਟ ਮਾਮਲੇ ਦੀ ਸੁਣਵਾਈ ਨਹੀਂ ਕਰਦਾ।
ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਵਿਰੁੱਧ ਈਡੀ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਦੀ ਇਜਾਜ਼ਤ ਦੇ ਦਿੱਤੀ ਹੈ। ਹਾਈ ਕੋਰਟ ਨੇ ਕਿਹਾ ਕਿ ਹੇਠਲੀ ਅਦਾਲਤ ਦਾ ਹੁਕਮ ਉਦੋਂ ਤੱਕ ਪ੍ਰਭਾਵੀ ਨਹੀਂ ਹੋਵੇਗਾ ਜਦੋਂ ਤੱਕ ਅਸੀਂ ਕੇਸ ਦੀ ਸੁਣਵਾਈ ਨਹੀਂ ਕਰਦੇ।