ਜਾਨ੍ਹਵੀ ਕਪੂਰ ਹਸਪਤਾਲ ‘ਚ ਭਰਤੀ ਬਾਲੀਵੁੱਡ ਅਦਾਕਾਰਾ ਜਾਹਨਵੀ ਕਪੂਰ ਦੀ ਸਿਹਤ ਵਿਗੜ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅਦਾਕਾਰਾ ਨੂੰ ਫੂਡ ਪੁਆਇਜ਼ਨਿੰਗ ਹੋਈ ਸੀ ਅਤੇ ਇਸ ਕਾਰਨ ਉਹ ਦੱਖਣੀ ਮੁੰਬਈ ਦੇ ਐਚਐਨ ਰਿਲਾਇੰਸ ਹਸਪਤਾਲ ਵਿੱਚ ਭਰਤੀ ਹੈ। ਪਰਿਵਾਰ ਦੇ ਬਹੁਤ ਨਜ਼ਦੀਕੀ ਸੂਤਰ ਨੇ ਏਬੀਪੀ ਨਿਊਜ਼ ਨੂੰ ਪੁਸ਼ਟੀ ਕੀਤੀ ਕਿ ਜਾਹਨਵੀ ਹਸਪਤਾਲ ਵਿੱਚ ਹੈ।
ਸੂਤਰ ਨੇ ਦੱਸਿਆ ਕਿ ਜਾਹਨਵੀ ਕਪੂਰ ਚੇਨਈ ਗਈ ਸੀ ਅਤੇ ਮੰਗਲਵਾਰ ਨੂੰ ਉੱਥੋਂ ਵਾਪਸ ਆਉਂਦੇ ਸਮੇਂ ਉਸ ਨੇ ਏਅਰਪੋਰਟ ‘ਤੇ ਕੁਝ ਖਾਧਾ ਸੀ। ਘਰ ਆਉਣ ਤੋਂ ਬਾਅਦ ਜਾਹਨਵੀ ਦੀ ਸਿਹਤ ਵਿਗੜ ਗਈ ਸੀ ਅਤੇ ਕੱਲ੍ਹ ਉਹ ਬਹੁਤ ਕਮਜ਼ੋਰ ਮਹਿਸੂਸ ਕਰ ਰਹੀ ਸੀ। ਸੂਤਰ ਨੇ ਦੱਸਿਆ ਕਿ ਉਨ੍ਹਾਂ ਦੀ ਖਰਾਬ ਸਿਹਤ ਅਤੇ ਕਮਜ਼ੋਰੀ ਮਹਿਸੂਸ ਹੋਣ ਕਾਰਨ ਉਨ੍ਹਾਂ ਨੂੰ ਬੁੱਧਵਾਰ ਨੂੰ ਡਾਕਟਰਾਂ ਦੀ ਸਲਾਹ ‘ਤੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
ਪਰਿਵਾਰਕ ਸੂਤਰ ਨੇ ਦੱਸਿਆ ਕਿ ਫਿਲਹਾਲ ਜਾਹਨਵੀ ਕਪੂਰ ਦੀ ਹਾਲਤ ਠੀਕ ਹੈ। ਅਦਾਕਾਰਾ ਨੂੰ ਵੀ ਸ਼ੁੱਕਰਵਾਰ ਤੱਕ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਜਾਹਨਵੀ ਕਪੂਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਉਲਝ ਨੂੰ ਲੈ ਕੇ ਸੁਰਖੀਆਂ ‘ਚ ਹੈ।