ਹਿੰਦੂ ਅਧਿਆਤਮਕ ਆਗੂ ਚਿਨਮਯ ਕ੍ਰਿਸ਼ਨ ਦਾਸ ਨੂੰ ਬੰਗਲਾਦੇਸ਼ ਦੀ ਅਦਾਲਤ ਤੋਂ ਝਟਕਾ ਲੱਗਾ ਹੈ। ਚਟਗਾਂਵ ਦੀ ਅਦਾਲਤ ਨੇ ਉਸ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਉਸ ਦੇ ਵਕੀਲ ਹੁਣ ਹਾਈ ਕੋਰਟ ਜਾਣ ਦੀ ਤਿਆਰੀ ਕਰ ਰਹੇ ਹਨ। ਚਿਨਮੋਏ ਕ੍ਰਿਸ਼ਨ ਦਾਸ ਨੂੰ ਸਖ਼ਤ ਸੁਰੱਖਿਆ ਵਿਚਕਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਉਸ ਨੂੰ 25 ਨਵੰਬਰ 2024 ਨੂੰ ਦੇਸ਼ਧ੍ਰੋਹ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਬੰਗਲਾਦੇਸ਼ ਦੇ ਨਾਲ-ਨਾਲ ਦੁਨੀਆ ਦੀਆਂ ਵੱਖ-ਵੱਖ ਥਾਵਾਂ ‘ਤੇ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ।
ਡੇਲੀ ਸਟਾਰ ਦੀ ਰਿਪੋਰਟ ਮੁਤਾਬਕ ਜੱਜ ਨੇ ਕਰੀਬ 30 ਮਿੰਟ ਤੱਕ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ। ਇਸ ਤੋਂ ਪਹਿਲਾਂ 3 ਦਸੰਬਰ 2024 ਨੂੰ ਚਟਗਾਂਵ ਅਦਾਲਤ ਨੇ ਜ਼ਮਾਨਤ ਦੀ ਸੁਣਵਾਈ ਲਈ 2 ਜਨਵਰੀ 2025 ਦੀ ਤਰੀਕ ਤੈਅ ਕੀਤੀ ਸੀ।
(ਇਹ ਕਹਾਣੀ ਅਪਡੇਟ ਕੀਤੀ ਜਾ ਰਹੀ ਹੈ)