ਕਾਂਗਰਸ ਨੇ ਵੀ ਸੁਪਰੀਮ ਕੋਰਟ ‘ਚ ਪਲੇਸ ਆਫ ਵਰਸ਼ਿਪ ਐਕਟ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਵਿੱਚ ਪਹਿਲਾਂ ਹੀ ਕਈ ਪਟੀਸ਼ਨਾਂ ਪੈਂਡਿੰਗ ਹਨ। ਇਨ੍ਹਾਂ ‘ਤੇ 17 ਫਰਵਰੀ ਨੂੰ ਸੁਣਵਾਈ ਹੋਵੇਗੀ। ਕਾਂਗਰਸ ਨੇ ਆਪਣੀ ਪਟੀਸ਼ਨ ਵਿੱਚ ਇਸ ਕਾਨੂੰਨ ਨੂੰ ਭਾਰਤ ਦੇ ਧਰਮ ਨਿਰਪੱਖ ਢਾਂਚੇ ਲਈ ਜ਼ਰੂਰੀ ਦੱਸਿਆ ਹੈ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਹੋਰ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ 12 ਦਸੰਬਰ ਨੂੰ ਅੰਤਰਿਮ ਹੁਕਮ ਜਾਰੀ ਕੀਤਾ ਸੀ। ਉਸ ਹੁਕਮ ਵਿੱਚ ਦੇਸ਼ ਭਰ ਦੀਆਂ ਅਦਾਲਤਾਂ ਨੂੰ ਕਿਹਾ ਗਿਆ ਸੀ ਕਿ ਉਹ ਫਿਲਹਾਲ ਧਾਰਮਿਕ ਸਥਾਨਾਂ ਦਾ ਸਰਵੇਖਣ ਨਾ ਕਰਨ।