ਲਾਸ ਏਂਜਲਸ ਵਿੱਚ ਲੱਗੀ ਅੱਗ ਨੇ ਭਾਰੀ ਤਬਾਹੀ ਮਚਾਈ ਹੈ। ਅੱਗ ਕਾਰਨ ਕਰੀਬ 13 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ, ਜਿਸ ਵਿੱਚ ਘਰਾਂ, ਇਮਾਰਤਾਂ ਅਤੇ ਬੁਨਿਆਦੀ ਢਾਂਚੇ ਦਾ ਨੁਕਸਾਨ ਵੀ ਸ਼ਾਮਲ ਹੈ। 4 ਦਿਨਾਂ ਤੋਂ ਬਲ ਰਹੀ ਇਸ ਅੱਗ ਨੇ 40,000 ਏਕੜ ਰਕਬੇ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ, ਜਿਸ ਵਿਚੋਂ 29,000 ਏਕੜ ਪੂਰੀ ਤਰ੍ਹਾਂ ਸੜ ਗਿਆ ਹੈ। 10,000 ਇਮਾਰਤਾਂ ਤਬਾਹ ਹੋ ਗਈਆਂ, ਅਤੇ 30,000 ਘਰ ਨੁਕਸਾਨੇ ਗਏ। ਕਰੀਬ 50,000 ਲੋਕਾਂ ਨੂੰ ਘਰ ਛੱਡਣ ਦੀ ਸਲਾਹ ਦਿੱਤੀ ਗਈ ਹੈ, ਜਦਕਿ 1 ਲੱਖ ਲੋਕ ਬਿਜਲੀ ਤੋਂ ਬਿਨਾਂ ਰਹਿ ਰਹੇ ਹਨ।