ਦਿੱਲੀ ਦੇ ਮੌਸਮ ਬਾਰੇ ਮੌਸਮ ਵਿਭਾਗ ਨੇ ਕਿਹਾ ਕਿ ਇੱਥੇ ਕੁਝ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਬਾਂਦਾ, ਚਿਤਰਕੂਟ, ਕੌਸ਼ਾਂਬੀ, ਪ੍ਰਯਾਗਰਾਜ, ਸਹਾਰਨਪੁਰ, ਸ਼ਾਮਲੀ, ਮੁਜ਼ੱਫਰਨਗਰ, ਬਾਗਪਤ, ਮੇਰਠ, ਗਾਜ਼ੀਆਬਾਦ, ਹਾਪੁੜ, ਗੌਤਮ ਬੁੱਧ ਨਗਰ, ਬੁਲੰਦਸ਼ਹਿਰ, ਅਲੀਗੜ੍ਹ, ਮਥੁਰਾ, ਪੀਲੀਭੀਤ, ਜਾਲੌਨ, ਹਮੀਰਪੁਰ, ਮਹੋਬਾ, ਝਾਂਸੀ ਵਿੱਚ ਮੀਂਹ ਪੈ ਸਕਦਾ ਹੈ।
ਉੱਤਰਾਖੰਡ ਵਿੱਚ ਇਸ ਸਮੇਂ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਸਮੇਂ ਜ਼ਮੀਨ ਖਿਸਕਣ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ।
ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਚਾਰ-ਪੰਜ ਦਿਨਾਂ ਵਿੱਚ ਇੱਥੇ ਭਾਰੀ ਮੀਂਹ ਪੈ ਸਕਦਾ ਹੈ।
ਗੁਜਰਾਤ ਵਿੱਚ ਵੀ ਭਿਆਨਕ ਸਥਿਤੀ ਬਣੀ ਹੋਈ ਹੈ। ਇੱਥੇ 22 ਜੁਲਾਈ ਤੱਕ ਪੂਰੇ ਸੌਰਾਸ਼ਟਰ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਮੱਧ ਪ੍ਰਦੇਸ਼ ‘ਚ ਇਸ ਸਮੇਂ ਮਾਨਸੂਨ ਕਾਫੀ ਸਰਗਰਮ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਨੇ ਰਾਜਸਥਾਨ ਦੇ 31 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਪੂਰੇ ਰਾਜਸਥਾਨ ‘ਚ ਭਾਰੀ ਬਾਰਿਸ਼ ਹੋ ਸਕਦੀ ਹੈ।
ਮੁੰਬਈ ‘ਚ ਅੱਜ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਦਿਨ ਦਾ ਮੌਸਮ ਵੀ ਸੁਹਾਵਣਾ ਰਹੇਗਾ।
ਪ੍ਰਕਾਸ਼ਿਤ: 20 ਜੁਲਾਈ 2024 07:44 AM (IST)