ਬੈਂਗਲੁਰੂ ਦੀ ਅਦਾਲਤ ਨੇ POCSO ਮਾਮਲੇ ‘ਚ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਬੀਐੱਸ ਯੇਦੀਯੁਰੱਪਾ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਪੁਲਿਸ ਦੇ ਅਨੁਸਾਰ, ਯੇਦੀਯੁਰੱਪਾ ‘ਤੇ 17 ਸਾਲਾ ਲੜਕੀ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਪੋਕਸੋ ਐਕਟ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 354ਏ (ਜਿਨਸੀ ਪਰੇਸ਼ਾਨੀ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ ਸੀ ਕਿ ਉਸ ਨੇ ਇਸ ਸਾਲ 2 ਫਰਵਰੀ ਨੂੰ ਬੈਂਗਲੁਰੂ ਦੇ ਡਾਲਰਸ ਕਾਲੋਨੀ ਸਥਿਤ ਆਪਣੀ ਰਿਹਾਇਸ਼ ‘ਤੇ ਮੀਟਿੰਗ ਦੌਰਾਨ ਉਸ ਦੀ ਬੇਟੀ ਦਾ ਜਿਨਸੀ ਸ਼ੋਸ਼ਣ ਕੀਤਾ।