ਪਿਛਲੇ ਕਈ ਦਿਨਾਂ ਤੋਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਅੱਜ ਯਾਨੀ 6 ਦਸੰਬਰ 2024 ਨੂੰ ਕਿਸਾਨ ਮੁੜ ਦਿੱਲੀ ਵੱਲ ਮਾਰਚ ਕਰਨ ਜਾ ਰਹੇ ਹਨ। ਹਾਲਾਂਕਿ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਿਸਾਨ ਟਰੈਕਟਰ-ਟਰਾਲੀ ‘ਚ ਨਹੀਂ ਸਗੋਂ ਪੈਦਲ ਹੀ ਦਿੱਲੀ ਜਾਣਗੇ। ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਪੁਲਿਸ ਨੇ ਸਰਹੱਦੀ ਇਲਾਕਿਆਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰ ਦਿੱਤੇ ਹਨ।