ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕਰੇਗੀ ਵਿਨੇਸ਼ ਫੋਗਾਟ ਪੈਰਿਸ ਓਲੰਪਿਕ ‘ਚ ਜਾਪਾਨ ਦੀ ਵਿਸ਼ਵ ਚੈਂਪੀਅਨ ਯੂਈ ਸੁਸਾਕੀ ਨੂੰ ਹਰਾ ਕੇ ਤਾਰੀਫ ਜਿੱਤਣ ਵਾਲੀ ਪਹਿਲਵਾਨ ਵਿਨੇਸ਼ ਫੋਗਾਟ ਹੁਣ ਸਿਆਸੀ ਖੇਤਰ ‘ਚ ਵੀ ਆਪਣਾ ਹੱਥ ਅਜ਼ਮਾਏਗੀ। ਚਰਚਾ ਹੈ ਕਿ ਉਹ ਜਲਦੀ ਹੀ ਕਾਂਗਰਸ ‘ਚ ਸ਼ਾਮਲ ਹੋ ਸਕਦੇ ਹਨ। ਭੂਪੇਂਦਰ ਸਿੰਘ ਹੁੱਡਾ ਨਾਲ ਮੁਲਾਕਾਤ ਤੋਂ ਬਾਅਦ ਵਿਨੇਸ਼ ਫੋਗਾਟ ਅੱਜ ਸ਼ਾਮ ਸਾਢੇ ਚਾਰ ਵਜੇ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕਰਨਗੇ।
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਵਿਨੇਸ਼ ਫੋਗਾਟ ਵਿਧਾਨ ਸਭਾ ਚੋਣ ਲੜ ਸਕਦੀ ਹੈ। ਇਸ ਸਬੰਧ ਵਿਚ ਉਹ ਵੀਰਵਾਰ (22 ਅਗਸਤ 2024) ਨੂੰ ਭੂਪੇਂਦਰ ਸਿੰਘ ਹੁੱਡਾ ਨੂੰ ਵੀ ਮਿਲੇ ਸਨ। ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਵਿਨੇਸ਼ ਫੋਗਾਟ ਵਿਧਾਨ ਸਭਾ ਚੋਣ ਲੜੇਗੀ ਜਾਂ ਨਹੀਂ ਪਰ ਸੂਤਰਾਂ ਮੁਤਾਬਕ ਕਾਂਗਰਸ ਵਿਨੇਸ਼ ਨੂੰ ਹਰਿਆਣਾ ਵਿਧਾਨ ਸਭਾ ਦੇ ਚੋਣ ਮੈਦਾਨ ‘ਚ ਉਤਾਰਨਾ ਚਾਹੁੰਦੀ ਹੈ। ਚੋਣ ਲੜਨ ਬਾਰੇ ਅੰਤਿਮ ਫੈਸਲਾ ਵਿਨੇਸ਼ ਨੇ ਲੈਣਾ ਹੈ।