ਜੰਮੂ ਕਸ਼ਮੀਰ ਐਨਕਾਊਂਟਰ: ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਸੋਮਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ ਪੁਲਵਾਮਾ ਦੇ ਨਿਹਾਮਾ ਇਲਾਕੇ ‘ਚ ਦੋ-ਤਿੰਨ ਅੱਤਵਾਦੀਆਂ ਨੂੰ ਘੇਰ ਲਿਆ ਹੈ।
ਸੁਰੱਖਿਆ ਬਲਾਂ ਮੁਤਾਬਕ ਨਿਹਾਮਾ ‘ਚ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਤੋਂ ਬਾਅਦ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਵੱਲੋਂ ਵੀ ਜਵਾਬੀ ਗੋਲੀਬਾਰੀ ਕੀਤੀ ਜਾ ਰਹੀ ਹੈ। ਇਲਾਕੇ ‘ਚ 2-3 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਹੈ।